Thursday, April 19, 2012

Surjit Patar

ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ

ਪੈੜਾਂ ਤੇਰੀਆਂ 'ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣਕੇ

ਪਿਆ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣਕੇ

ਕਦੀ ਬੰਦਿਆਂ ਦੇ ਵਾਂਗ ਸਾਨੂੰ ਮਿਲਿਆ ਹੀ ਨਹੀਂ
ਐਵੇਂ ਲੰਘ ਜਾਨੈਂ ਪਾਣੀ ਕਦੇ ਵਾ ਬਣਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖ਼ੁਦਾ ਬਣਕੇ...

No comments:

Post a Comment