Sunday, May 19, 2013

ਤੂੰ ਜਦੋਂ ਬਹੁਤ ਸੱਚਾ ਜਿਹਾ ਹੋ ਜਾਨੈਂ
ਸ਼ੁੱਧ ਬੋਲਣ ਲਗ ਜਾਨੈਂ, ਫ਼ਿਕਰੇ ਘੜ ਘੜ ਕੇ
ਸਿਹਾਰੀਆਂ ਬਿਹਾਰੀਆਂ, ਵਿਰਾਮ ਚਿੰਨ੍ਹ ਲਾ ਕੇ
ਮੈਂ ਡਰ ਜਾਂਦੀ ਹਾਂ
ਓਦੋਂ ਮੇਰਾ ਜੀਅ ਕਰਦੈ
ਤੇਰੇ ਚਿਹਰੇ ਤੇ ਥੁਹੜੀ ਜਿਹੀ
ਮਿੱਟੀ ਮਲ ਦਿਆਂ
ਨਛੁਹ ਲੀੜਿਆਂ ਤੇ ਛਿੱਟੇ ਪਾ ਦਿਆਂ
ਤੇ ਤੈਨੂੰ ਕਿਤਾਬੀ ਜਿਹੇ ਨੂੰ
ਅਸਲੀ ਬਣਾ ਲਵਾਂ... Navtej Bharati

No comments:

Post a Comment